ਯਸਾਯਾਹ 25 — Punjabi

The Indian Revised Version (IRV) Punjabi — Gurmukhi — read the same chapter in the KJV any time from the Languages section at the end of Quick Settings. Read this chapter with JFB commentary (KJV) · Search the Bible (KJV)

Holy Bible seal — the reading lion in a graduation cap over the open Bible: Jesus Christ Is Lord; My Words Shall Not Pass Away
THY WORD IS TRUTH
✕ 🔍

“Search the scriptures; for in them ye think ye have eternal life: and they are they which testify of me.” — John 5:39

Text: Indian Revised Version (IRV) Punjabi © 2017, 2019 Bridge Connectivity Solutions — used under CC BY-SA 4.0; format converted for this reader. · Download this text (JSON, CC BY-SA)

LISTEN — ਪੰਜਾਬੀ PUNJABI: Hear ਯਸਾਯਾਹ 25 read aloud in Punjabi — the Unlocked Literal Bible (ULB) narration. The text above is the Indian Revised Version (IRV); the narration reads the ULB wording, so a word here and there will differ. Audio: Unlocked Literal Bible in Punjabi, from Bible in Every Language by Wycliffe Associates and partners. Licensed under CC BY-SA 4.0. Played unchanged.
ਯਸਾਯਾਹ 25
ਪਰਮੇਸ਼ੁਰ ਦੀ ਉਸਤਤ ਦਾ ਗੀਤ

1ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!

2ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।

3ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ।

4ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।

5ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲ਼ੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ।

ਪਰਮੇਸ਼ੁਰ ਦੀ ਤਿਆਰ ਕੀਤੀ ਹੋਈ ਦਾਵਤ

6ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।

7ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ।

8ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।

9ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।

ਪਰਮੇਸ਼ੁਰ ਮੋਆਬ ਨੂੰ ਸਜ਼ਾ ਦੇਵੇਗਾ

10ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

11ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ।

12ਸ਼ਹਿਰਪਨਾਹ ਦੇ ਉੱਚੇ ਬੁਰਜ਼ਾਂ ਨੂੰ ਉਹ ਝੁਕਾ ਦੇਵੇਗਾ, ਨੀਵਾਂ ਕਰੇਗਾ ਅਤੇ ਧਰਤੀ ਤੱਕ ਸਗੋਂ ਖ਼ਾਕ ਤੱਕ ਲਾਹ ਦੇਵੇਗਾ।

← ਯਸਾਯਾਹ 24 ਯਸਾਯਾਹ 26 →