ਜ਼ਬੂਰ 103 — Punjabi
The Indian Revised Version (IRV) Punjabi — Gurmukhi — read the same chapter in the KJV any time from the Languages section at the end of Quick Settings. Read this chapter with JFB commentary (KJV) · Search the Bible (KJV)
“Search the scriptures; for in them ye think ye have eternal life: and they are they which testify of me.” — John 5:39
Text: Indian Revised Version (IRV) Punjabi © 2017, 2019 Bridge Connectivity Solutions — used under CC BY-SA 4.0; format converted for this reader. · Download this text (JSON, CC BY-SA)
1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
5ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
6ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
7ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।
8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
9ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
12ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
14ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।
15ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,
16ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
18ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
19ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
20ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
21ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
22ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।